ਟਿਬਰਾਹੀਮ
ਅਿ. ابراہیم ਹੀ. ਅਬਰਾਹਮ. Abraham. ਵਿ- ਕਿੌਮ ਦਾ ਬਾਨੀ. ਵੰਸ਼ ਦਾ ਮੁਖੀਆ। ੨. ਸੰਗਯਾ- ਬਾਈਬਲ ਅਤੇ ਕੁਰਾਨ ਅਨੁਸਾਰ ਖੁਦਾ ਵੱਲੋਂ ਭੇਜਿਆ ਹੋਇਆ ਇੱਕ ਪੈਗੰਬਰ, ਜੋ ਨੂਹ ਦੀ ੧੧. ਵੀਂ ਪੀੜੀੀ ਵਿੱਚੋਂ ਆਜ਼ਰ (ਤੇਰਾਹ) ਦਾ ਪੁਤ੍ਰ ਸੀ. ਇਬਰਾਹੀਮ ਦੀ ਪਹਿਲੀ ਇਸਤ੍ਰੀ "ਸਾਰਾਹ" ਸੀ, ਜਿਸ ਦੇ ਅੌਲਾਦ ਨਹੀਂ ਸੀ. ਫੇਰ ਇਬਰਾਹੀਮ ਨੇ "ਹਾਜਿਰਾ" (Hagar) ਨਾਮਕ ਗੋਲੀ ਨਾਲ ਸ਼ਾਦੀ ਕੀਤੀ. ਜਿਸ ਤੋਂ "ਇਸਮਾਈਲ" ਪੁਤ੍ਰ ਜੰਮਿਆ. ਸਮਾ ਪਾਕੇ ਸਾਰਾਹ ਦੇ ਪੇਟੋਂ ਭੀ ਇਸਹਾਕ ਪੁਤ੍ਰ ਜੰਮਿਆ. ਜਦ ਸਾਰਾਹ ਦੇ ਆਪਣੀ ਅੌਲਾਦ ਹੌਪਈ. ਤਾ ਦੋਹਾ ਸੌਕਣਾ ਦਾ ਝਗੜਾ ਹੋਣ ਲੱਗਾ. ਸਾਰਾਹ ਦੇ ਆਖੇ ਇਬਰਾਹੀਮ ਨੇ ਹਾਜਿਰਾ ਨੂੰ ਇਸਮਾਈਲ ਸਮੇਤ ਘਰੋਂ ਕੱਢ ਦਿੱਤਾ. ਦੇਖੋ. ਜ਼ਮ ਜ਼ਮ. ਇਸਹਾਕ ਦੀ ਅੌਲਾਦ ਇਸਰਾਈਲ ਵੰਸ਼ ਹੈ, ਜਿਸ ਤੋਂ ਯਹੂਦੀ ਤੇ ਈਸਾਈ ਚੱਲੇ. ਅਤੇ ਇਸਮਾਈਲ ਦੀ ਅੌਲਾਦ. ਕੁਰੈਸ਼ ਵੰਸ਼ ਹੈ, ਜਿਸ ਵਿਚੋਂ ਮੁਹੰਮਦ ਸਾਹਿਬ ਪੈਦਾ ਹੋਏ. ਸੁੰਨਤ (ਖਤਨਹ) ਦੀ ਰਸਮ ਇਬਰਾਹੀਮ ਨੇ ਹੀ ਚਲਾਈ ਹੈ. ਇਸ ਤੋਂ ਪਹਿਲਾ ਇਸ ਦਾ ਜਿਕਰ ਕਿਸੇ ਧਰਮਗ੍ਰੰਥ ਵਿੱਚ ਨਹੀਂ ਹੈ. ਯਹੂਦੀ ਅਤੇ ਮੁਸਲਮਾਨਾ ਨੇ ਇਸ ਰਸਮ ਨੂੰ ਇਬਰਾਹੀਮ ਦ੍ਵਾਰਾ ਖੁਦਾ ਦਾ ਹੁਕਮ ਆਇਆ ਮੰਨਕੇ ਅੰਗੀਕਾਰ ਕੀਤਾ ਹੈ. ਪੁਰਾਣੇ ਸਮੇਂ ਵਿੱਚ ਈਸਾਈ ਭੀ ਸੁੰਨਤ ਕਰਾਇਆ ਕਰਦੇ ਸਨ, ਬਲਕਿ ਹਜਰਤ ਈਿਸਾ ਦੀ ਭੀ ਸੁੰਨਤ ਹੋਈ ਸੀ. ਅਤੇ ਅੈਬਸੀਨੀਆ ਦੇ ਈਸਾਈ ਹੁਣ ਤੋੜੀ ਭੀ ਸੁੰਨਤ ਕਰਾਉਂਦੇ ਹਨ. ਜਦ ਇਬਰਾਹੀਮ ਨੇ ਸੁੰਨਤ ਆਪ ਕਰਵਾਈ ਅਤੇ ਆਪਣੀ ਵੰਸ਼ ਵਿੱਚ ਇਸ ਦਾ ਪ੍ਰਚਾਰ ਕੀਤਾ, ਤਦ ਉਸ ਦੀ. ਉਮਰ ੯੯ ਵਰੀੇ ਦੀ ਸੀ. ਕੁਰਾਨ ਵਿੱਚ ਇਬਰਾਹੀਮ ਨੂੰ ਖਲੀਲੁੱਲਾ (ਅੱਲਾ ਦਾ ਮਿਤ੍ਰ) ਲਿਖਿਆ ਹੈ. ਇਬਰਾਹੀਮ ਦੀ ਸਾਰੀ ਉਮਰ ੧੭੫ ਵਰੀੇ ਦੀ ਸੀ. ਉਸ ਦੀ ਕਬਰ ਹਿਰੂੰ (Hebron) ਫਿਲਸਤੀਨ (Palestine) ਵਿੱਚ ਯਾਤ੍ਰਾ ਦਾ ਅਸਥਾਨ ਹੈ.