ਤੀਰਥ
ਸੰ. ਤੀਥੰ. ਸੰਗਯਾ- ਜਿਸ ਦ੍ਵਾਰਾ ਪਾਪ ਤੋਂ ਬਚ ਜਾਈਏ. ਪਵਿਤ੍ਰ ਅਸਥਾਨ. ਜਿੱਥੇ ਧਰਮਭਾਵ ਨਾਲ ਲੋਕ ਪਾਪ ਦੂਰ ਕਰਨ ਲਈ ਜਾਣ. ਸੰਸਾਰ ਦੇ ਸਾਰੇ ਮਤਾ ਨੇ ਆਪਣੇ ਆਪਣੇ ਨਿਸ਼ਚੇ ਅਨੁਸਾਰ ਅਨੇਕ ਪਵਿਤ੍ਰ ਥਾ ਤੀਰਥ ਮੰਨ ਰੱਖੇ ਹਨ, ਕਿਤਨਿਆ ਨੇ ਦਰਸ਼ਨ ਅਤੇ ਸਪਰਸ਼ ਮਾਤ੍ਰ ਤੋਂ ਹੀ ਤੀਰਥਾ ਨੂੰ ਮੁਕਤਿ ਦਾ ਸਾਧਨ ਨਿਸ਼ਚੇ ਕੀਤਾ ਹੈ. ਗੁਰਮਤ ਅਨੁਸਾਰ ਧਰਮ ਦੀ ਸਿਖਯਾ ਅਤੇ ਇਤਿਹਾਸ ਦੀ ਘਟਨਾ ਤੋਂ ਕੋਈ ਲਾਭ ਲੈਣ ਲਈ ਤੀਰਥਾ ਤੇ ਜਾਣਾ ਉੱਤਮ ਹੈ, ਪਰ ਤੀਰਥਾ ਦਾ ਮੁਕਤਿ ਨਾਲ ਸਾਖਾਤ ਸੰਬੰਧ ਨਹੀਂ ਹੈ. ਗੁਰੂ ਸਾਹਿਬ ਨੇ ਯਥਾਰਥ ਤੀਰਥ ਜੋ ਸੰਸਾਰ ਨੂੰ ਦੱਸਿਆ ਹੈ, ਉਹ ਇਹ ਹੈ। "ਤੀਰਥਿ ਨਾਵਣ ਜਾਉ, ਤੀਰਥੁ ਨਾਮੁ ਹੈ। ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ." (ਧਨਾ ਮਃ ੧. ਛੰਤ) "ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ." (ਵਾਰ ਮਲਾ ਮਃ ੧) ਲੋਕਾ ਦੇ ਮੰਨੇ ਹੋਏ ਤੀਰਥਾ ਬਾਬਤ ਸਤਿਗੁਰੂ ਫਰਮਾਉਂਦੇ ਹਨ। "ਤੀਰਥ ਨੀਾਤਾ ਕਿਆ ਕਰੇ ਮਨ ਮਹਿ ਮੈਲ ਗੁਮਾਨ." (ਸ੍ਰੀ ਅਃ ਮਃ ੧)"ਅਨੇਕ ਤੀਰਥ ਜੇ ਜਤਨ ਕਰੈ, ਤਾ ਅੰਤਰ ਕੀ ਹਉਮੈ ਕਦੇ ਨ ਜਾਇ." (ਗੂਜ ਮਃ ੩) "ਤੀਰਥਿ ਨਾਇ ਨ ਉਤਰਸਿ ਮੈਲ। ਕਰਮ ਧਰਮ ਸਭ ਹਉਮੈ ਫੈਲ." (ਰਾਮ ਮਃ ੫) 596 ਭਾਵ ਸੁਰ ਕੇਵਲ ਸਧਯਮ (ਮੱਧਮ) ਹੋਇਆ ਕਰਦਾ ਹੈ.