ਥਰੋ
ਸੰ. ਸਥਾਲ. ਸੰਗਯਾ- ਪਾਤ੍ਰ. ਬਰਤਨ। ੨. ਚੌੜਾ ਅਤੇ ਚਪੇਤਲਾ ਭਾਡਾ. "ਥਾਲ ਵਿਚਿ ਤਿੰਨਿ ਵਸਤੂ ਪਈਓ, ਸਤੁ ਸੰਤੋਖੁ ਵੀਚਾਰੋ. ." (ਮੁੰਦਾਵਣੀ ਮਃ ੫) ਇਸ ਥਾ ਥਾਲ ਤੋਂ ਭਾਵ ਸ਼੍ਰੀ ਗੁਰੂ ਗ੍ਰੰਥਸਾਹਿਬ ਹੈ। ੩. ਸਥਲ. ਥਾ. ਜਗਾ. "ਸਿਮਰਿ ਸਿਮਰਿ ਜੀਵਹਿ ਤੇਰੇ ਦਾਸਾ, ਬਨ ਜਲ ਪੂਰਨ ਥਾਲ ਕਾ." (ਮਾਰੂ ਸੋਲਹੇ ਮਃ ੫) ਹੇ ਵਨ ਜਲ ਆਦਿ ਸਥਾਨਾ ਦੇ ਪੂਰਨ ਕਰਤਾ.